ਰੈਸਟੋਰੈਂਟ ਮਾਲਕਾਂ ਨੇ ਸਰਕਾਰ ਅੱਗੇ ਲਗਾਈ ਗੁਹਾਰ, 11 ਜਾਂ 12 ਵਜੇ ਲੱਗੇ ਨਾਈਟ ਕਰਫਿਊ - ਸਰਕਾਰ ਅੱਗੇ ਲਗਾਈ ਗੁਹਾਰ
ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਸਰਕਾਰ ਵੱਲੋਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਚ ਨਾਈਟ ਕਰਫਿਊ 9 ਵਜੇ ਤੋਂ ਲੈ ਕੇ 5 ਵਜੇ ਤੱਕ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹੋਏ ਹਨ। ਸਰਕਾਰ ਦੇ ਇਸ ਫੈਸਲੇ ’ਤੇ ਮਾਲਕਾਂ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਤੇ ਮੁੜ ਤੋਂ ਉਹ ਉਸੇ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰ ਸਕਦੇ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਨਾਈਟ ਕਰਫਿਊ ਨੂੰ 11 ਵਜੇ ਜਾਂ ਫਿਰ 12 ਵਜੇ ਤੋਂ ਲਗਾਉਣ ਤਾਂ ਜੋ ਉਨ੍ਹਾਂ ਦਾ ਕੰਮ ਆਰਾਮ ਨਾਲ ਚਲ ਸਕੇ।