ਮਾਨਸਾ ਦੇ ਸੇਵਾਮੁਕਤ ਸਬ-ਇੰਸਪੈਕਟਰ ਵੱਲੋਂ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ - Sub-Inspector
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮਾਨਸਾ ਦੇ ਪੰਜਾਬ ਪੁਲਿਸ ਤੋਂ ਸੇਵਾਮੁਕਤ ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਨੇ 15 ਅਗਸਤ 2013 ਨੂੰ ਰਾਸ਼ਟਰਪਤੀ ਵੱਲੋਂ ਦਿੱਤਾ ਪੁਲਿਸ ਮੈਡਲ ਵਾਪਿਸ ਕਰਨ ਦਾ ਐਲਾਨ ਕੀਤਾ ਹੈ। ਸੁਖਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸਾਨ ਦੇ ਪੁੱਤ ਹੋਣ ਦੇ ਨਾਤੇ ਰਾਸ਼ਟਰਪਤੀ ਵੱਲੋਂ ਦਿੱਤੇ ਸਨਮਾਨ ਨੂੰ ਵਾਪਿਸ ਕਰ ਰਹੇ ਹਨ।