ਰੈਵੇਨਿਊ ਵਿਭਾਗ ਨੇ ਵਿਜੀਲੈਂਸ ਖਿਲਾਫ਼ ਖੋਲ੍ਹਿਆ ਮੋਰਚਾ - Revenue department protests against vigilance
ਫਰੀਦਕੋਟ: ਵਿਜੀਲੈਂਸ ਵਿਭਾਗ ਦੇ ਖਿਲਾਫ਼ ਡੀਸੀ ਦਫਤਰਾਂ ਦੇ ਮੁਲਾਜ਼ਮਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰ, ਆਰਓ ਅਤੇ ਡੀਆਰਓ ਪੱਧਰ ਦੇ ਮੁਲਾਜਮਾਂ ਨੇ ਮਿਲ ਕੇ ਫਰੀਦਕੋਟ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਉਪਰ ਵਿਜੀਲੈਂਸ ਵੱਲੋਂ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਚਰਨ ਸਿੰਘ ਚੰਨੀ ਜਨਰਲ ਸਕੱਤਰ ਰੈਵੇਨਿਊ ਅਫਸਰ ਐਸੋਸੀਏਸ਼ਨ ਪੰਜਾਬ ਨੇ ਕਿਹਾ ਕਿ ਉਨ੍ਹਾਂ ਵੱਲੋਂ ਡਿਵੀਜਨ ਪੱਧਰ ਦਾ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਵਿਜੀਲੈਂਸ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਮੁਲਾਜ਼ਮਾਂ ਤੇ ਦਰਜ ਕੀਤੇ ਝੂਠੇ ਪਰਚੇ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।