ਦਿੱਲੀ 'ਚ 15 ਜਨਵਰੀ ਨੂੰ ਕੀਤੀ ਜਾਵੇਗੀ ਰੀਵਿਊ ਮੀਟਿੰਗ : ਸਿਰਸਾ - ਐੱਮ.ਐੱਸ.ਪੀ ਲਈ ਸੰਘਰਸ਼
ਅੰਮ੍ਰਿਤਸਰ : ਕੇਂਦਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ (Farmers return home) ਹੋਣ ਜਾ ਰਹੀ ਹੈ। ਇਸ ਨੂੰ ਲੈਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ (Farmer Leader Baldev Singh Sirsa) ਨੇ ਕਿਹਾ ਕਿ ਕਿਸਾਨਾਂ ਦਾ ਜਸ਼ਨ ਦੇ ਵਾਂਗ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਕੇਂਦਰ ਦੀ ਅੜ ਭੰਨੀ (Stubbornness of the center) ਗਈ ਹੈ ਤਾਂ ਹੀ ਕਿਸਾਨਾਂ ਦੀਆਂ ਮੰਗਾਂ ਕੇਂਦਰ ਵਲੋਂ ਮੰਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਫੈਸਲਾ ਬਹੁਤ ਪਹਿਲਾ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਜਲਦ ਹੀ ਪੰਜਾਬ 'ਚ ਲੱਗੇ ਕਿਸਾਨਾਂ ਦੇ ਧਰਨੇ (Dharnas of farmers in Punjab) ਵੀ ਚੁੱਕ ਲਏ ਜਾਣਗੇ। ਇਸ ਦੇ ਨਾਲ ਹੀ ਸੰਘਰਸ਼ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਣ ਮਦਦ ਕੀਤੀ ਜਾਵੇਗੀ ਅਤੇ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਲਈ ਜ਼ੋਰ ਵੀ ਪਾਇਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਹਾਲੇ ਐੱਮ.ਐੱਸ.ਪੀ ਲਈ ਸੰਘਰਸ਼ ਕਰਨਾ ਹੀ ਪਵੇਗਾ। ਇਸ ਲਈ 15 ਜਨਵਰੀ ਨੂੰ ਦਿੱਲੀ 'ਚ ਰੀਵਿਊ ਮੀਟਿੰਗ (Review meeting in Delhi) ਵੀ ਰੱਖੀ ਗਈ ਹੈ।