ਨਾਭਾ ਦੇ ਮੁਸਲਿਮ ਭਾਈਚਾਰੇ ਵੱਲੋਂ ਕਿਸਾਨਾਂ ਲਈ ਲਾਇਆ ਗਿਆ ਚੌਲਾਂ ਦਾ ਲੰਗਰ - Muslim-Sikh Joint Front
ਨਾਭਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਾਭਾ ਵਿਖੇ ਰੇਲਵੇ ਟਰੈਕ ਉੱਤੇ ਦੋ ਦਿਨਾਂ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨ ਆਗੂਆਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਸਿੱਖ ਮੁਸਲਿਮ ਸਾਂਝਾ ਫਰੰਟ ਭਾਈਚਾਰੇ ਵੱਲੋਂ ਵੱਧ ਚੜ੍ਹ ਕੇ ਕਿਸਾਨਾਂ ਦੇ ਹੱਕ ਵਿੱਚ ਧਰਨੇ ਉੱਤੇ ਸ਼ਮੂਲੀਅਤ ਕੀਤੀ ਗਈ। ਨਾਭਾ ਦੇ ਰੇਲਵੇ ਲਾਇਨ ਉੱਤੇ ਕਿਸਾਨ ਦਿਨ ਰਾਤ ਕੇਂਦਰ ਸਰਕਾਰ ਵਿਰੁੱਧ ਧਰਨਾ ਦੇ ਰਹੇ ਹਨ ਅਤੇ ਮਾਲੇਰਕੋਟਲਾ ਅਤੇ ਨਾਭਾ ਦੇ ਮੁਸਲਿਮ ਭਾਈਚਾਰੇ ਵੱਲੋਂ ਸਾਂਝੇ ਤੌਰ ਤੇ ਕਿਸਾਨਾਂ ਨਾਲ ਡਟ ਕੇ ਖੜ੍ਹਨ ਦੀ ਗੱਲ ਕਹੀ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਲਈ ਮਿੱਠੇ ਚੌਲਾਂ ਦਾ ਲੰਗਰ ਵੀ ਲਗਾਇਆ ਗਿਆ।