ਸਮੇਂ ਤੋਂ ਪਹਿਲਾਂ ਝੋਨੇ ਦੀ ਖ਼ਰੀਦ ਇੱਕ ਸਿਆਸੀ ਚਾਲ: ਕਿਸਾਨ - faridkot mandi news
ਫ਼ਰੀਦਕੋਟ: ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਪਰ ਮੰਡੀਆਂ 'ਚ ਕੋਈ ਖ਼ਰੀਦਦਾਰ ਨਾ ਹੋਣ ਅਤੇ ਕਿਸਾਨਾਂ ਨੂੰ ਕੋਈ ਸੁਵਿਧਾ ਨਾ ਮਿਲਣ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮੇਂ ਤੋਂ ਪਹਿਲਾਂ ਝੋਨੇ ਦੀ ਖ਼ਰੀਦ ਨੂੰ ਸ਼ੁਰੂ ਕਰਨਾ ਕਿਸਾਨਾਂ ਨੇ ਇੱਕ ਚਾਲ ਦੱਸੀ ਹੈ ਤਾਂ ਜੋ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਾ ਹਿੱਸਾ ਨਾ ਬਣੇ ਅਤੇ ਮੰਡੀਆਂ 'ਚ ਉਲਝ ਕੇ ਰਹਿ ਜਾਵੇ। ਦੂਜੇ ਪਾਸੇ ਜ਼ਿਲ੍ਹੇ ਦੀ ਐਸਡੀਐਮ ਪੂਨਮ ਸਿੰਘ ਵੱਲੋਂ ਇਹ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਦੀ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ 'ਚ ਰੱਖ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ।