ਦਿਨੋਂ ਦਿਨ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੋਂ ਆਮ ਲੋਕ ਪਰੇਸ਼ਾਨ
ਜਲੰਧਰ: ਭਾਰਤ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲਾਂ ਦੀਆਂ ਕੀਮਤਾਂ ਤੋਂ ਆਮ ਲੋਕ ਪ੍ਰੇਸ਼ਾਨ ਹਨ। ਤੇਲ ਦੀਆਂ ਕੀਮਤਾਂ 105 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਇਨ੍ਹਾਂ ਵਿਚ ਹੋ ਰਿਹਾ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਵਧ ਰਹੀਆਂ ਤੇਲ ਦੀਆਂ ਕੀਮਤਾਂ ਕਰਕੇ ਸਭ ਕੁਝ ਮਹਿੰਗਾਂ ਹੋ ਰਿਹਾ ਹੈ ਜਿਸ ਤੋਂ ਆਮ ਲੋਕ ਬਹੁਤ ਪ੍ਰੇਸ਼ਾਨ ਹਨ। ਲੋਕ ਕੇਂਦਰ ਸਰਕਾਰ ਨੂੰ ਅੱਛੇ ਦਿਨਾਂ ਲਈ ਲਾਹਨਤਾਂ ਪਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਅੱਛੇ ਦਿਨਾਂ 'ਚ ਗੁਜ਼ਾਰਾ ਕਰਨ ਹੁਣ ਸਾਇਕਲ ਖਰੀਦਣੇ ਪੈਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮਸਲੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਤੇਲ ਦੀਆਂ ਕੀਮਤਾਂ ਘੱਟ ਕਰਨੀਆਂ ਚਾਹੀਦੀਆਂ ਹਨ।