ਲਗਾਤਾਰ ਵੱਧ ਰਹੇ ਪੈਟਰੋਲ-ਡੀਜ਼ਲ ਦੇ ਦਾਮਾਂ ਕਾਰਨ ਲੋਕ ਪਰੇਸ਼ਾਨ - Petrol diesel price in jalandhar
ਜਲੰਧਰ: ਕੇਂਦਰ ਸਰਕਾਰ ਵੱਲੋਂ ਪਿਛਲੇ 16 ਦਿਨਾਂ ਤੋਂ ਪੈਟਰੋਲ ਦੇ ਦਾਮਾਂ ਵਿੱਚ 8 ਰੁਪਏ 30 ਪੈਸੇ ਅਤੇ ਡੀਜ਼ਲ ਵਿੱਚ 9 ਰੁਪਏ 46 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਮਹਿੰਗਾਈ ਦੀ ਮਾਰ ਨੇ ਆਮ ਜਨਤਾ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਪਰ ਸਰਕਾਰ ਹਾਲੇ ਵੀ ਪੈਟਰੋਲ-ਡੀਜ਼ਲ ਦੇ ਦਾਮਾਂ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਵੱਧ ਰਹੇ ਦਾਮਾਂ ਨੂੰ ਲੈ ਕੇ ਆਮ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਮਹਾਂਮਾਰੀ ਦੇ ਵਿੱਚ ਦਾਮ ਨਹੀਂ ਵਧਾਉਣੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਬੱਸਾਂ ਅਤੇ ਟਰੇਨਾਂ ਬੰਦ ਹੋਣ ਨਾਲ ਉਨ੍ਹਾਂ ਦੇ ਆਪਣੇ ਵਾਹਨਾਂ 'ਤੇ ਇੱਕ ਸ਼ਹਿਰ ਤੋਂ ਦੂਸਰੇ ਸ਼ਹਿਰ ਕੰਮਕਾਜ ਦੇ ਲਈ ਜਾਣਾ ਪੈਂਦਾ ਹੈ। ਲੋਕਾਂ ਨੇ ਸਰਕਾਰ ਨੂੰ ਪੈਟਰੋਲ-ਡੀਜ਼ਲ ਦੇ ਦਾਮ ਘਟਾਏ ਜਾਣ ਦੀ ਅਪੀਲ ਕੀਤੀ ਹੈ।