ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਕਰਕੇ ਲੋਕਾਂ 'ਚ ਮੱਚੀ ਹਾਹਾਕਾਰ, ਕਿਹਾ... - prices of petrol and diesel
ਮੁਹਾਲੀ: ਦੇਸ਼ ਵਿੱਚ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ। ਇਸ ਵਾਧੇ ਕਰਕੇ ਵਧ ਰਹੀ ਮਹਿਗਾਈਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਇਸ ਸੰਬੰਧੀ ਮੁਹਾਲੀ ਦੇ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਰਕੇ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਹਰ ਤਰ੍ਹਾਂ ਦੀ ਮਹਿੰਗਾਈ ਵਧਦੀ ਜਾ ਰਹੀ ਹੈ ਇਸ ਲਈ ਸਰਕਾਰ ਨੂੰ ਇਸ ਤੇ ਕੰਟਰੋਲ ਕਰਨਾ ਚਾਹੀਦਾ ਨਹੀਂ ਤਾਂ ਆਮ ਬੰਦੇ ਦਾ ਜਿਊਣਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਵਧੀਆਂ ਤੇਲ ਦੀਆਂ ਕੀਮਤਾਂ ਨੇ ਗ਼ਰੀਬ ਨੂੰ ਆਰਥਿਕ ਬੋਝ ਥੱਲੇ ਦੱਬ ਦਿੱਤਾ ਹੈ। ਐਨੀ ਮਹਿਗਾਈਂ ਵਿੱਚ ਪਹਿਲਾਂ ਜਿੰਨੀ ਤਨਖਾਹ ਨਾਲ ਘਰ ਚਲਾਉਣਾ ਔਖਾ ਹੋ ਗਿਆ ਹੈ।