ਖੰਨਾ ਦੇ ਨੈਸ਼ਨਲ ਹਾਈਵੇ 'ਤੇ ਪਲਟੀ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਟੂਰਿਸਟ ਬੱਸ - ਟੂਰਿਸਟ ਬੱਸ
ਲੁਧਿਆਣਾ: ਖੰਨਾ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਟੂਰਿਸਟ ਬੱਸ ਦੇ ਪਲਟਨ ਦੀ ਖ਼ਬਰ ਸਾਹਮਣੇ ਆਈ ਹੈ, ਜੋ ਕਿ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਹੋਈ ਸੀ। ਕਰਫਿਊ ਦੌਰਾਨ ਕੁਝ ਮਜ਼ਦੂਰ ਆਪਣੇ ਖਰਚੇ 'ਤੇ ਟੂਰਿਸਟ ਬੱਸ ਰਾਹੀਂ ਆਪਣੇ ਸੂਬੇ ਨੂੰ ਜਾ ਰਹੇ ਸਨ, ਇਸ ਦੌਰਾਨ ਰਸਤੇ 'ਚ ਉਨ੍ਹਾਂ ਦੀ ਬੱਸ ਨਾਲ ਹਾਦਸਾ ਵਾਪਰ ਗਿਆ। ਪੁਲਿਸ ਨੇ ਦੱਸਿਆ ਕਿ ਇਹ ਪ੍ਰਵਾਸੀ ਮਜ਼ਦੂਰ ਜੰਮੂ ਤੋਂ ਯੂ.ਪੀ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਕੁਝ ਵਿਅਕਤੀਆਂ ਨੂੰ ਸੱਟਾਂ ਲਗੀਆਂ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਪਰ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।