ਤਲਵਾੜਾ ਰੋਡ਼ 'ਤੇ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ - road accident in punjab
ਹੁਸ਼ਿਆਰਪੁਰ: ਮੁਕੇਰੀਆਂ ਦੇ ਤਲਵਾੜਾ ਰੋਡ ਦੇ ਪਿੰਡ ਗਾਹਲਦੀਆਂ ਨੇੜ੍ਹੇ ਤੜਕਸਾਰ ਭਿਆਨਕ ਸੜਕ ਹਾਦਸਾ ਹੋਣ ਦੀ ਖਬ਼ਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ 'ਚ ਇੱਕ 35 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮੌਕੇ 'ਤੇ ਪੁੱਜੀ ਪੁਲਿਸ ਹਾਦਸੇ ਦੀ ਜਾਂਚ 'ਚ ਲਗੀ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮੀਤ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਮੀਤ ਆਪਣੀ ਕਾਰ ਨੂੰ ਫੁੱਲਾਂ ਨਾਲ ਸਜਾ ਕੇ ਆਪਣੇ ਦੋਸਤ ਦੇ ਵਿਆਹ ਵਿੱਚ ਲੈ ਕੇ ਗਿਆ ਸੀ, ਵਾਪਸੀ 'ਚ ਇੱਕ ਟਿਪੱਰ ਨਾਲ ਟਕੱਰ ਹੋਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਗੁਰਮੀਤ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਲਦ ਹੀ ਫਰਾਰ ਟਿਪਰ ਚਾਲਕ ਨੂੰ ਫੜਿਆਂ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲੇ।