ਸਕੂਲੀ ਬੱਚਿਆਂ ਨੇ ਰੈਲੀ ਕੱਢ ਕੇ ਸਮਝਾਏ ਟ੍ਰੈਫਿਕ ਨਿਯਮ - ਰੋਡ ਸੇਫਟੀ ਹਫਤਾ
ਪੰਜਾਬ ਪੁਲਿਸ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਤਵਾਂ ਰੋਡ ਸੇਫਟੀ ਹਫਤਾ ਮਨਾਇਆ ਗਿਆ ਜਿਸ ਵਿੱਚ ਸਕੂਲੀ ਬੱਚਿਆਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ। ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ, ਅਸੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਕਿਸ ਤਰ੍ਹਾਂ ਕਾਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ? ਇਸ ਤੋਂ ਇਲਾਵਾ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ ਤਾਂ ਜੋ ਇਸ ਦੀ ਵਰਤੋਂ ਪੂਰੀ ਤਰ੍ਹਾਂ ਰੋਕੀ ਜਾ ਸਕੇ। ਇਸ ਸਬੰਧ 'ਚ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਰੈਲੀ ਵੀ ਕੱਢੀ।