ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਨੇ ਲਗਾਏ ਨਾਕੇ - to maintain law and order
ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ 'ਚ ਪੁਲਿਸ ਵਲੋਂ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਅਤੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਉਣ ਲਈ ਥਾਣਾ ਖੰਡਵਾਲਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਮੌਕੇ ਏ.ਸੀ.ਪੀ ਦੇਵਦੱਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਕਾਬੰਦੀ ਦਾ ਮੁੱਖ ਕਾਰਨ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣਾ ਹੈ ਤਾਂ ਜੋ ਕਾਨੂੰਨ ਵਿਵਸਥਾ ਬਰਕਰਾਰ ਰੱਖੀ ਜਾ ਸਕੇ। ਇਸ ਲਈ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।