ਹਜ਼ੂਰ ਸਾਹਿਬ ਤੋਂ ਪਰਤੇ ਰੋਡਵੇਜ਼ ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਗੁਰਦਾਸਪੁਰ : ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਲੈਣ ਲਈ ਗਏ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਰਮਚਾਰੀਆਂ ਨੇ ਸਰਕਾਰ 'ਤੇ ਇਲਜ਼ਾਮ ਲਗਾਏ ਕਿ ਉਨ੍ਹਾਂ ਦੇ ਰਹਿਣ ਦਾ ਸਹੀ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨਾਲ ਹੀ ਉਨ੍ਹਾਂ ਦੀ ਮੈਡੀਕਲ ਜਾਂਚ ਵੀ ਨਹੀਂ ਕਰਵਾਈ ਗਈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕਰਮਚਾਰੀਆਂ ਦੀ ਮੈਡੀਕਲ ਜਾਂਚ ਕਰਵਾ ਕੇ ਉਨ੍ਹਾਂ ਨੂੰ ਸਬੰਧਤ ਡਿਪੂਆਂ ਵਿੱਚ ਭੇਜਿਆ ਜਾਵੇ।