ਲੁਧਿਆਣਾ: ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ - loot robbers arrested in Ludhiana
ਲੁਧਿਆਣਾ ਪੁਲਿਸ ਨੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਨ੍ਹਾਂ ਤੋਂ 4 ਮੋਟਰਸਾਈਕਲ, 1 ਥ੍ਰੀ ਵੀਲਰ ਅਤੇ ਵੱਡੀ ਤਦਾਦ 'ਚ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਬਾਰੇ ਏਡੀਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਸਿਕੰਦ ਨੇ ਜਾਣਕਾਰੀ ਸਾਂਝੀ ਕੀਤੀ ਹੈ। ਏਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਇੱਕ ਨਿੱਜੀ ਹੋਟਲ ਨੇੜੇ ਤੋਂ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਇੱਕ ਆਟੋ, ਚਾਰ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਹੈ ਕਿ ਮੁਲਜ਼ਮ ਕੱਠੇ ਹੋ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਮੁਲਜ਼ਮਾਂ 'ਤੇ ਪਹਿਲਾਂ ਵੀ ਲੁੱਟ ਖੋਹ ਕਰਨ ਦੇ ਮਾਮਲੇ ਦਰਜ ਹਨ।