ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਕਰਨ ਦੀ ਕੀਤੀ ਗਈ ਕੋਸ਼ਿਸ਼ - ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਕਰਨ ਦੀ ਕੀਤੀ ਗਈ ਕੋਸ਼ਿਸ਼
ਮੁਹਾਲੀ 'ਚ ਲੁੱਟ ਖੋਹ ਦੌਰਾਨ ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਦੇ ਵਰਿੰਦਰ ਨਾਂ ਦੇ ਵਿਅਕਤੀ ਤੋਂ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਗੱਡੀ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਵਰਿੰਦਰ ਪਾਲ ਸਿੰਘ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਤਾਂ ਲੁਟੇਰੇ ਉਸ ਨੂੰ ਜ਼ਖ਼ਮੀ ਕਰ ਫਰਾਰ ਹੋ ਗਏ। ਹਸਪਤਾਲ 'ਚ ਇਲਾਜ ਲਈ ਭਰਤੀ ਹੋਏ ਵਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਉਸ ਨੂੰ ਗੱਡੀ ਚੋਰੀ ਕਰਨ ਵਾਲੇ ਗਿਰੋਹ 'ਤੇ ਸ਼ੱਕ ਹੈ। ਵਰਿੰਦਰ ਨੇ ਪ੍ਰਸ਼ਾਸਨ ਤੋਂ ਮੁਲਜ਼ਮ ਨੂੰ ਫੜੇ ਜਾਣ ਦੀ ਮੰਗ ਕੀਤੀ ਹੈ।