ਪੰਜਾਬ

punjab

ETV Bharat / videos

ਦਿਨ ਦਿਹਾੜੇ ਘਰ 'ਚ ਹੋਈ ਚੋਰੀ - Theft case

By

Published : Jul 16, 2019, 7:17 AM IST

ਅੰਮ੍ਰਿਤਸਰ ਦੇ ਕਾਲਾ ਰੋਡ ਉੱਤੇ ਸਥਿਤ ਇੱਕ ਮੁਹੱਲੇ ਵਿੱਚ ਇੱਕ ਘਰ ਵਿੱਚ ਦਿਨ-ਦਿਹਾੜੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਵੱਲੋਂ ਪੀੜਤ ਪਰਿਵਾਰ ਦੇ ਘਰ ਵਿੱਚ 5 ਲੱਖ ਕਰੀਬ ਨਗਦੀ ਅਤੇ ਗਹਿਣੀਆਂ ਦੀ ਚੋਰੀ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਪੁਲਿਸ ਨੂੰ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਰਾਤ ਨੂੰ 8 ਵਜੇ ਦੇ ਕਰੀਬ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸ ਤੋਂ ਪਿਛੇ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਕੀਮਤੀ ਸਮਾਨ ਸਮੇਤ ਸੀਸੀਟੀਵੀ ਦੀ ਡਵੀਆਰ ਵੀ ਚੋਰੀ ਕਰਕੇ ਲੈ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਅਣਪਛਾਤੇ ਚੋਰਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

...view details