ਇਲੈਕਟ੍ਰੋਨਿਕ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
ਪਠਾਨਕੋਟ: ਸੁਜਾਨਪੁਰ ਦੇ ਵਿੱਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਡਰ ਨਹੀਂ ਅਤੇ ਖੁੱਲ੍ਹੇਆਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ। ਬੀਤੀ ਰਾਤ ਚੋਰਾਂ ਨੇ ਇਲੈਕਟ੍ਰੋਨਿਕ ਦੁਕਾਨ ਦਾ ਤਾਲਾ ਤੋੜ ਕੇ ਲੱਖਾਂ ਰੁਪਏ ਦਾ ਇਲੈਕਟ੍ਰੋਨਿਕ ਸਾਮਾਨ ਚੋਰੀ ਕਰ ਲਿਆ। ਫਿਲਹਾਲ ਪੁਲਿਸ ਨੇ ਦੁਕਾਨ 'ਤੇ ਪੁੱਜ ਕੇ ਪੂਰੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ ਅਤੇ ਚੋਰੀ ਕਰਕੇ ਫ਼ਰਾਰ ਹੋਏ ਚੋਰਾਂ ਨੂੰ ਫੜਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਨੇ ਦੱਸਿਆ ਹੈ ਕਿ ਐਲਈਡੀ ਮੋਬਾਇਲ ਹੋਮ ਥੀਏਟਰ ਅਤੇ ਹੋਰ ਕਈ ਇਲੈਕਟ੍ਰੋਨਿਕ ਸਾਮਾਨ ਚੋਰੀ ਹੋਏ ਹਨ।