ਅੰਮ੍ਰਿਤਸਰ: ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੋਹਾ ਕਾਰੋਬਾਰੀ ਨਾਲ ਹੋਈ ਲੁੱਟ - amritsar crime news
ਅੰਮ੍ਰਿਤਸਰ: ਸ਼ਹਿਰ ਵਿੱਚ ਲਗਾਤਾਰ ਲੁੱਟ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 4 ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਲੋਹਾ ਕਾਰੋਬਾਰੀ ਤੋਂ ਦਿਨ ਦਿਹਾੜੇ 40 ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਇਹ ਘਟਨਾ ਅੰਮ੍ਰਿਤਸਰ ਈਸਟ ਦੇ ਮੋਹਨ ਨਗਰ ਵਿੱਚ ਵਾਪਰੀ। ਲੋਹਾ ਵਪਾਰੀ ਨੇ ਦੱਸਿਆ ਕਿ ਲੁਟੇਰਿਆਂ ਨੇ 5 ਲੱਖ ਦੀ ਫਿਰੌਤੀ ਦੀ ਮੰਗ ਵੀ ਕੀਤੀ ਹੈ ਅਤੇ ਅਜਿਹਾ ਨਾ ਕਰਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਧਰ ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਸੀਸੀਟੀਵੀ ਫੁਟੇਜ ਅਤੇ ਹੋਰ ਪੱਖਾਂ ਦੇ ਆਧਾਰ 'ਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।