ਭਾਰੀ ਤੂਫਾਨ ਕਾਰਨ ਡਿੱਗੀ ਘਰ ਦੀ ਛੱਤ, 3 ਲੋਕ ਗੰਭੀਰ ਜ਼ਖਮੀ - ਆਰਥਿਕ ਨੁਕਸਾਨ
ਫਾਜ਼ਿਲਕਾ:ਜਲਾਲਾਬਾਦ ਦੇ ਨਿਊਂ ਗਾਂਧੀ ਨਗਰ ਵਿਖੇ ਇੱਕ ਗਰੀਬ ਪਰਿਵਾਰ ਦੀ ਭਾਰੀ ਤੂਫਾਨ ਤੇ ਮੀਂਹ ਕਾਰਨ ਘਰ ਦੀ ਛੱਤ ਡਿੱਗ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੀੜਤਾਂ ਨੂੰ ਬਚਾਇਆ ਗਿਆ। ਹਾਦਸੇ ਦੇ ਦੌਰਾਨ ਪੀੜਤ ਪਰਿਵਾਰ ਦੇ ਸਾਰੇ ਮੈਂਬਰ ਸੁੱਤੇ ਪਏ ਸੀ। ਛੱਤ ਹੇਠਾਂ ਦੱਬਣ ਕਾਰਨ ਇੱਕ ਛੋਟੀ ਬੱਚੀ ਸਣੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਇਸ ਪਰਿਵਾਰ ਵਿੱਚ ਚਾਰ ਮੈਂਬਰ ਹਨ ਤੇ ਇਹ ਪਰਿਵਾਰ ਮਜ਼ਦੂਰੀ ਕਰਕੇ ਆਪਣਾ ਗੁਜਾਰਾ ਕਰਦਾ ਹੈ। ਛੱਤ ਡਿੱਗਣ ਕਾਰਨ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ। ਲੋਕਾਂ ਨੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।