ਰੋਪੜ: ਦਵਿੰਦਰ ਦੇ ਪਰਿਵਾਰ ਨਾਲ ਦੁੱਖ ਸਾਝਾ ਕਰਨ ਪਹੁੰਚੇ ਡਾ.ਓਬਰਾਏ - Davinder's family
ਰੋਪੜ: ਖਾੜੀ ਦੇਸ਼ਾਂ ਅੰਦਰ ਕੰਮ ਕਰਨ ਵਾਲੇ ਹਰ ਧਰਮ, ਨਸਲ ਤੇ ਜਾਤ ਦੇ ਲੋਕਾਂ ਲਈ ਮਸੀਹਾ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਦੁਬਈ ਵਿਖੇ ਆਪਣੀ ਜਾਨ ਗਵਾਉਣ ਵਾਲੇ ਦਵਿੰਦਰ ਸਿੰਘ ਦੇ ਪਰਿਵਾਰ ਦੇ ਦੁੱਖ 'ਚ ਸ਼ਰੀਕ ਹੁੰਦਿਆਂ ਉਨ੍ਹਾਂ ਦਾ ਦੁੱਖ ਵੰਡਾਇਆ। ਜਿਕਰਯੋਗ ਹੈ ਕਿ ਦਵਿੰਦਰ ਸਿੰਘ ਦੀ ਬੀਤੀ 30 ਜੂਨ ਨੂੰ ਦੁਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਦੋਂ ਪਰਿਵਾਰ ਨੂੰ ਉਨ੍ਹਾਂ ਨਾਲ ਵਾਪਰੀ ਇਸ ਘਟਨਾਂ ਦਾ ਪਤਾ ਲੱਗਾ ਤਾਂ ਉਨ੍ਹਾਂ ਦੇ ਪਰਿਵਾਰ ਦੇ ਨਜ਼ਦੀਕੀ ਤੇ ਮੁਹਾਲੀ ਤੋਂ ਐਡਵੋਕੇਟ ਚਾਹਲ ਨੇ ਡਾ.ਐੱਸ.ਪੀ. ਸਿੰਘ ਓਬਰਾਏ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਦਵਿੰਦਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਭਾਰਤ ਲਿਆਉਣ ਦੀ ਬੇਨਤੀ ਕੀਤੀ ਸੀ।