ਆਰਐਸਐਸ ਤੇ ਭਾਜਪਾ ਸ਼ਾਂਤਮਈ ਕਿਸਾਨੀ ਸੰਘਰਸ਼ ਨੂੰ ਕਰਨਾ ਚਾਹੁੰਦੇ ਖ਼ਰਾਬ: ਧਰਮਸੋਤ - ਆਰਐਸਐਸ ਅਤੇ ਭਾਜਪਾ
ਪਟਿਆਲਾ: ਨਾਭਾ ਵਿਖੇ 23 ਵਾਰਡਾਂ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਮੰਤਰੀ ਧਰਮਸੋਤ ਨੇ ਕਿਹਾ ਕਿ ਅਸੀਂ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜ ਕੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਾਂਗੇ। 26 ਜਨਵਰੀ ਨੂੰ ਪਰੇਡ ਦੌਰਾਨ 12 ਪੰਜਾਬੀ ਨੌਜਵਾਨਾਂ ਦੇ ਲਾਪਤਾ ਹੋਣ 'ਤੇ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਨੌਜਵਾਨਾਂ ਨੂੰ ਲੱਭਣਾ ਚਾਹੀਦਾ ਹੈ। ਦਿੱਲੀ ਬਾਰਡਰਾਂ 'ਤੇ ਹੋਈ ਹਿੰਸਾ 'ਤੇ ਧਰਮਸੋਤ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਸੀ ਉਹ ਆਰਐਸਐਸ ਅਤੇ ਭਾਜਪਾ ਦੇ ਲੋਕ ਸਨ ਅਤੇ ਇਸਤੋਂ ਸਾਫ਼ ਜ਼ਾਹਰ ਹੈ ਕਿ ਉਹ ਸ਼ਾਂਤਮਈ ਕਿਸਾਨੀ ਧਰਨੇ ਨੂੰ ਖ਼ਰਾਬ ਕਰਨਾ ਚਾਹੁੰਦੇ ਹਨl