10 ਦਿਨਾਂ 'ਚ ਰੂਪਨਗਰ ਨੂੰ ਮਿਲਿਆ ਤੀਜਾ ਡੀ.ਸੀ., ਨਵਾਂ ਸ਼ਹਿਰ ਦੇ ਡੀ.ਸੀ. ਨੂੰ ਦਿੱਤਾ ਵਾਧੂ-ਚਾਰਜ - ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ
ਥੋੜ੍ਹੇ ਦਿਨ ਪਹਿਲਾਂ ਹੀ ਰੋਪੜ ਦੇ ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ ਦੀ ਚੰਡੀਗੜ੍ਹ ਵਿਖੇ ਬਦਲੀ ਹੋ ਗਈ ਸੀ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਉਦਯੋਗ ਭਵਨ ਵਿੱਚ ਬਤੌਰ ਮੈਨੇਜਿੰਗ ਡਾਇਰੈਕਟਰ ਪਦ-ਉੱਨਤੀ ਹੋ ਗਈ ਹੈ। ਜਿਸ ਤੋਂ ਬਾਅਦ ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਬਤੌਰ ਡਿਪਟੀ ਕਮਿਸ਼ਨਰ ਜੁਆਇਨ ਕਰ ਲਿਆ ਗਿਆ ਅਤੇ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਰੂਬਰੂ ਹੁੰਦੇ ਹੋਲੇ-ਮੁਹੱਲੇ ਦੇ ਪ੍ਰਬੰਧਾਂ ਨੂੰ ਪ੍ਰਮੁੱਖਤਾ ਦੇ ਤੌਰ ਉੱਤੇ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਸੋਮਵਾਰ ਨੂੰ ਇਹ ਖਬਰ ਸਾਹਮਣੇ ਆਈ ਹੈ ਕਿ ਨਵੇਂ ਆਏ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਇੱਕ ਮਹੀਨੇ ਲਈ ਟਰੇਨਿੰਗ ਉੱਤੇ ਚਲੇ ਗਏ ਹਨ । ਇਸੇ ਦੇ ਚਲਦੇ ਹੁਣ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਤੌਰ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ (ਨਵਾਂ ਸ਼ਹਿਰ) ਦੇ ਡੀ.ਸੀ. ਵਿਨੇਯ ਬੱਬਲਾਨੀ ਨੂੰ ਜ਼ਿਲ੍ਹਾ ਰੂਪਨਗਰ ਦਾ ਵਾਧੂ ਚਾਰਜ ਦਿੱਤਾ ਗਿਆ । ਇਸ ਮਸਲੇ ਬਾਰੇ ਆਰ.ਟੀ.ਆਈ ਕਾਰਕੁੰਨ ਆਰਟੀਆਈ ਐਕਟੀਵਿਸਟ ਐਡਵੋਕੇਟ ਦਿਨੇਸ਼ ਚੱਡਾ ਨੇ ਇਸ ਤੇ ਪੰਜਾਬ ਸਰਕਾਰ ਦੇ ਸਾਹਮਣੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ ।