ਰੂਪਨਗਰ: ਝੋਪੜੀ ਨੂੰ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ - Chaos caused
ਰੂਪਨਗਰ: ਨੂਰਪੁਰ ਬੇਦੀ ਦੇ ਪਿੰਡ ਸਬੋਰ 'ਚ ਇੱਕ ਝੋਪੜੀ ਨੂੰ ਅੱਗ ਲੱਗਣ ਕਾਰਨ ਹਫੜਾ- ਤਫੜੀ ਮੱਚ ਗਈ। ਫਾਇਰ ਬ੍ਰਿਗੇਡ ਨਾ ਹੋਣ ਦੀ ਸਥਿਤੀ 'ਚ ਪੁਲਿਸ ਮੁਲਾਜ਼ਮ ਖੁਦ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਆਏ ਤੇ ਅੱਗ ਬੁਝਾਈ। ਪਿੰਡ ਵਾਸੀਆਂ ਵੱਲੋਂ ਪੁਲਿਸ ਦੇ ਇਸ ਕਦਮ ਦੀ ਤਾਰੀਫ਼ ਕੀਤੀ ਗਈ ਤੇ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ ਵੀ ਕੀਤਾ ਗਿਆ।