ਰੂਪਨਗਰ ਦਾ ਬਾਜ਼ਾਰ ਕਰਫ਼ਿਊ ਦੀ ਢਿੱਲ ਦੌਰਾਨ ਰਿਹਾ ਬੰਦ
ਰੂਪਨਗਰ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰ ਨੇ ਕਰਫਿਊ ਲਗਾਇਆ ਹੋਇਆ ਹੈ, ਉੱਥੇ ਹੀ ਹੁਣ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਲਈ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਵੇਰੇ ਸੱਤ ਵਿੱਚ ਤੋਂ ਲੈ ਕੇ ਗਿਆਰਾਂ ਵਜੇ ਤੱਕ ਕਰਫ਼ਿਊ ਵਿੱਚ ਢਿੱਲ ਦਿੱਤੀ ਗਈ ਹੈ। ਇਸ ਦੌਰਾਨ ਦੁਕਾਨਦਾਰਾਂ ਨੂੰ ਦੁਕਾਨ ਖੋਲ੍ਹਣ ਦੀ ਮੁੱਖ ਮੰਤਰੀ ਵੱਲੋਂ ਇਜਾਜ਼ਤ ਵੀ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਬੀਤੀ ਦੇਰ ਰਾਤ ਇਹ ਕਿਹਾ ਗਿਆ ਸੀ ਕਿ ਜੋ ਵੀ ਦੁਕਾਨਦਾਰ ਦੁਕਾਨ ਖੋਲ੍ਹਣਾ ਚਾਹੁੰਦੇ ਹਨ, ਉਹ ਪਹਿਲਾਂ ਰੂਪਨਗਰ ਦੇ ਐਸਡੀਐਮ ਦਫ਼ਤਰ ਤੋਂ ਦੁਕਾਨ ਖੋਲ੍ਹਣ ਦੀ ਮੰਨਜ਼ੂਰੀ ਲੈਣਗੇ। ਮਨਜ਼ੂਰੀ ਲੈਣ ਤੋਂ ਬਾਅਦ ਹੀ ਦੁਕਾਨ ਖੋਲ੍ਹੀ ਜਾ ਸਕੇਗੀ।