ਰੂਪਨਗਰ: ਮਾਰਕੀਟ ਕੰਪਲੈਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਦੁਕਾਨਾਂ ਖੋਲ੍ਹੇ ਜਾਣ ਦੀ ਮੰਗ
ਰੂਪਨਗਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ 'ਚ ਲਗਾਤਾਰ ਕਰਫਿਊ ਜਾਰੀ ਹੈ। ਲੋਕਾਂ ਦੀ ਰੋਜ਼ਾਨਾ ਜ਼ਰੂਰਤ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕੁੱਝ ਜ਼ਿਲ੍ਹਿਆਂ 'ਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸੇ ਤਹਿਤ ਰੂਪਨਗਰ 'ਚ ਐਸਡੀਐਮ ਵੱਲੋਂ ਦੁਕਾਨਦਾਰਾਂ ਦਾ ਰੋਸਟਰ ਤਿਆਰ ਕਰ ਔਡ ਤੇ ਈਵਨ ਮੁਤਾਬਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਤੇ ਅਜੇ ਤੱਕ ਮਾਰਕੀਟ ਕੰਪਲੈਕਸਾਂ ਨੂੰ ਖੋਲ੍ਹੇ ਜਾਣ ਦੀ ਆਗਿਆ ਨਹੀਂ ਮਿਲੀ ਹੈ। ਇਸ ਬਾਰੇ ਗੱਲਬਾਤ ਕਰਿਦਆਂ ਰੋਪੜ ਵਪਾਰ ਮੰਡਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਕਾਰੋਬਾਰ ਬੰਦ ਹੋਣ ਦੇ ਚਲਦੇ ਦੁਕਾਨਦਾਰਾਂ ਲਈ ਸ਼ੋਅਰੂਮ ਦੇ ਕਿਰਾਏ ਭਰਨਾ ਮੁਸ਼ਕਲ ਹੋ ਰਿਹਾ ਹੈ। ਇਸ ਦੇ ਚਲਦੇ ਮਾਰਕੀਟ ਕੰਪਲੈਕਸ ਦੇ ਦੁਕਾਨਦਾਰ ਤੇ ਸ਼ੋਅਰੂਮ ਮਾਲਕਾਂ ਦੀ ਇਹ ਮੰਗ ਹੈ ਕਿ ਰੂਪਨਗਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਦੁਕਾਨਦਾਰਾਂ ਦੇ ਰੋਸਟਰ ਮੁਤਾਬਕ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ।