ਰੂਪਨਗਰ ਪੁਲਿਸ ਨੇ ਚੋਣਾਂ ਨੂੰ ਲੈ ਕੇ ਕੀਤੇ ਪੁਖਤਾ ਪ੍ਰਬੰਧ - 700 ਜਵਾਨ
ਰੂਪਨਗਰ: ਨਗਰ ਕੌਂਸਲ ਦੀਆਂ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦੇ ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਰੋਪੜ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੱਧਰ ’ਤੇ ਪੁਲਿਸ ਵੱਲੋਂ 700 ਜਵਾਨ ਚੋਣਾਂ ਦੀ ਤਿਆਰੀ ਲਈ ਰੋਪੜ ਦੇ ਸਰਕਾਰੀ ਕਾਲਜ ਵਿੱਚ ਭੇਜੇ ਗਏ। ਜ਼ਿਕਰਯੋਗ ਹੈ ਕਿ ਸ਼ਹਿਰ ’ਚ ਕੁੱਲ 43 ਪੋਲਿੰਗ ਬੂਥ ਹਨ ਜਿਨ੍ਹਾਂ ਵਿੱਚੋਂ ਸੰਵੇਦਨਸ਼ੀਲ ਬੂਥਾਂ ਦੀ ਗਿਣਤੀ 7 ਹੈ ਕੁੱਲ 52 ਪੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ। ਜੇਕਰ ਜ਼ਿਲ੍ਹਾ ਪੱਧਰ ਦੀ ਗੱਲ ਕੀਤੀ ਜਾਵੇ ਤਾਂ ਸਕੂਲਾਂ ਵਿੱਚ 135 ਬੂਥ ਹਨ, ਜਿਨ੍ਹਾਂ ਵਿੱਚੋਂ 29 ਸੰਵੇਦਨਸ਼ੀਲ ਹਨ। ਜ਼ਿਲ੍ਹੇ ’ਚ ਕੁੱਲ ਇੱਕ ਲੱਖ 24 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਤੇ 382 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ।