ਰੂਪਨਗਰ 'ਚ ਬਾਜ਼ਾਰ ਖੁੱਲ੍ਹਣ ਵੇਲੇ ਪੁਲਿਸ ਵੱਲੋਂ ਲਗਾਇਆ ਗਿਆ ਨਾਕਾ - ਰੂਪਨਗਰ ਤੋਂ ਖ਼ਬਰ
ਰੂਪਨਗਰ: ਜ਼ਿਲ੍ਹੇ ਵਿੱਚ ਕਰਫਿਊ ਦੌਰਾਨ ਢਿੱਲ ਦਿੱਤੇ ਜਾਣ ਤੋਂ ਬਾਅਦ ਬਾਜ਼ਾਰ ਖੁੱਲ੍ਹ ਗਏ ਹਨ ਪਰ ਇਸ ਦੌਰਾਨ ਬਾਜ਼ਾਰ ਦੇ ਸਾਰੇ ਪਾਸੇ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਹੈ ਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਸਤਿੰਦਰ ਕੌਰ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਬਾਜ਼ਾਰਾਂ ਵਿੱਚ ਲੋਕਾਂ ਦੀ ਭਾਰੀ ਭੀੜ ਨਾ ਹੋਵੇ, ਇਸ ਕਰਕੇ ਪ੍ਰਸ਼ਾਸਨ ਦੀਆਂ ਹਦਾਇਤਾਂ ਤੋਂ ਬਾਅਦ ਇਹ ਨਾਕਾ ਲਗਾਇਆ ਗਿਆ ਹੈ।