ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਵੱਲੋਂ ਸਰਕਾਰ ਨੂੰ ਅਲਟੀਮੇਟਮ - ਪੇਂਡੂ ਡਿਸਪੈਂਸਰੀਆਂ
ਤਰਨ ਤਾਰਨ: ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਵੱਲੋਂ ਸਰਕਾਰ ਨੂੰ ਕਈ ਵਾਰ ਆਪਣੀਆਂ ਮੰਗਾਂ ਸਬੰਧੀ ਚੇਤਾਵਨੀ ਦਿੱਤੀ ਗਈ ਹੈ, ਪਰ ਅਮਲ ਨਾ ਹੋਣ ਦੇ ਚੱਲਦੇ ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਸਰਕਾਰ ਨੂੰ ਪੱਕੇ ਕਰਨ ਅਤੇ ਮੰਗਾਂ ਨਾ ਮੰਨੇ ਜਾਣ ਉੱਤੇ ਕੰਮ ਨਾ ਕਰਨ ਦੀ ਚੇਤਾਵਨੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਿਨੇਟ ਮੀਟਿੰਗ ਵਿੱਚ ਜੇਕਰ ਇਸ ਵਾਰ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਨਾਂ ਹੋਈਆਂ ਤਾਂ ਕੋਵਿਡ -19 ਦਾ ਬਾਈਕਾਟ ਹੋਵੇਗਾ ਜਿਸਦੀ ਜੁੰਮੇਵਾਰੀ ਪੰਜਾਬ ਸਰਕਾਰ ਦੇ ਸਿਰ ਹੋਵੇਗੀ।