ਲੁਧਿਆਣਾ: ਪੇਂਡੂ ਸਿਹਤ ਡਿਸਪੈਂਸਰੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਲੁਧਿਆਣਾ
ਲੁਧਿਆਣਾ: ਪੇਂਡੂ ਸਿਹਤ ਡਿਸਪੈਂਸਰੀ ਮੈਡੀਕਲ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਸਿਹਤ ਵਿਭਾਗ ਦੇ ਮੁਲਾਜ਼ਮ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਉਹ ਬੀਤੇ ਲੰਮੇ ਸਮਿਆਂ ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ 24 ਘੰਟੇ ਕੰਮ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਵਿਧਾਵਾਂ ਦੇ ਨਾਂਅ 'ਤੇ ਕੁੱਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਫਰੰਟ ਲਾਈਨ 'ਤੇ ਕੋਰੋਨਾ ਵਾਇਰਸ ਖ਼ਿਲਾਫ ਪਿੰਡਾਂ ਵਿੱਚ ਜੰਗ ਲੜ ਰਹੇ ਹਨ, ਜਾਨ ਖ਼ਤਰੇ 'ਚ ਰਹਿੰਦੀ ਹੈ ਪਰ ਸਰਕਾਰ ਵੱਲੋਂ ਅੱਜ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ।