ਰੂਰਲ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਮੁਲਾਜ਼ਮ ਪਿਛਲੇ 14 ਦਿਨਾਂ ਤੋਂ ਕਰ ਰਹੇ ਨੇ ਪ੍ਰਦਰਸ਼ਨ
ਪਠਾਨਕੋਟ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਰੂਰਲ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਪਿਛਲੇ 14 ਦਿਨਾਂ ਤੋਂ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਮੁਲਾਜ਼ਮ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਦੇ ਕੰਨਾਂ 'ਚ ਜੂੰ ਤੱਕ ਨਹੀਂ ਸਿਰਕ ਰਹੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਣਗੇ।