ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਅਗਨ ਭੇਂਟ - ਫਗਵਾੜਾ
ਹੁਸ਼ਿਆਰਪੁਰ: ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ਪੈਂਦੇ ਪਿੰਡ ਹਰਖੋਵਾਲ ਵਿਖੇ 2.30 ਵਜੇ ਦੇ ਕਰੀਬ ਲਗਭਗ ਗੁਰੂਦੁਆਰਾ ਹਰਖੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅਗਨੀ ਭੇਂਟ ਚੜ੍ਹ ਗਏ ਹਨ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿੱਚੋਂ ਧੂੰਆ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਜਦੋਂ ਪੁਲਿਸ ਦੀ ਮੌਜੂਦਗੀ ਵਿੱਚ ਦਰਵਾਜਾ ਆ ਕੇ ਖੋਲ੍ਹਿਆ ਗਿਆ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਅੱਗ ਦੀ ਭੇਂਟ ਚੜ੍ਹ ਚੁੱਕੇ ਸਨ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।