ਲੁਧਿਆਣਾ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮਾਮਲਾ ਦਰਜ
ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਉਟਾਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਇੱਕ ਵਿਅਕਤੀ ਵੱਲੋਂ ਚੁੱਕ ਕੇ ਆਪਣੇ ਘਰ ਲੈ ਕੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿੱਚ ਰੋਸ ਫੈਲ ਗਿਆ ਤੇ ਪੁਲਿਸ ਨੇ ਗੁਰੂ ਗ੍ਰੰਥ ਸਹਿਬ ਜੀ ਨੂੰ ਲੈ ਕੇ ਜਾਣ ਵਾਲੇ ਵਿਅਕਤੀ ਅਤੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਕੀਤਾ ਦਰਜ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ।