ਅਕਾਲੀ ਦਲ ਤੇ ਭਾਜਪਾ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਮਿਲ ਕੇ ਪੰਜਾਬ ਸਰਕਾਰ ਖ਼ਿਲਾਫ਼ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਭਾਜਪਾ ਨੇ ਸੂਬਾ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਤੇ ਇਸ ਉਪਰੰਤ ਅਕਾਲੀ ਦਲ ਤੇ ਭਾਜਪਾ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਇਸ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਮੰਗ ਕੀਤੀ।