ਲੁਧਿਆਣਾ 'ਚ ਇੱਕ-ਦੂਜੇ 'ਤੇ ਵਰ੍ਹੇ ਅਕਾਲੀ-ਕਾਂਗਰਸੀ
ਲੋਕ ਸਭਾ ਚੋਣਾਂ ਦਾ ਸੇਕ ਲੁਧਿਆਣਾ ਚ ਵੀ ਹੁਣ ਸ਼ੁਰੂ ਹੋ ਗਿਆ ਹੈ। ਉਮੀਦਵਾਰਾਂ ਵੱਲੋਂ ਆਪੋ ਆਪਣੇ ਹੱਕ ਵਿੱਚ ਵਰਕਰਾਂ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਅਕਾਲਗੜ੍ਹ ਮਾਰਕੀਟ ਦਾ ਸਮਰਥਨ ਹਾਸਲ ਕਰਨ ਲਈ ਉਨ੍ਹਾਂ ਦੇ ਕੋਲ ਪਹੁੰਚੇ, ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਕਾਂਗਰਸ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਕੀਤਾ ਅਤੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ।