SAD ਵੱਲੋਂ ਅਮਲੋਹ ਹਲਕੇ ਦੇ SC ਵਿੰਗ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ - ਨਵੇਂ ਅਹੁਦੇਦਾਰਾਂ ਦਾ ਐਲਾਨ
ਸ੍ਰੀ ਫਤਿਹਗੜ੍ਹ ਸਾਹਿਬ: ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਤਰ੍ਹਾਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਵੱਲੋਂ ਹਲਕਾ ਅਮਲੋਹ ਦੇ ਐਸ ਸੀ ਵਿੰਗ ਦੇ ਪ੍ਰਧਾਨ ਡਾ. ਅਰਜਨ ਸਿੰਘ ਤੇ ਸਰਕਲ ਬੁੱਗਾ ਕਲਾਂ ਦੇ ਪ੍ਰਧਾਨ ਰਣਜੀਤ ਸਿੰਘ ਕੋਟਲੀ ਦੀ ਅਗਵਾਈ ਵਿੱਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ‘ਤੇ ਵਿਸ਼ੇਸ ਤੌਰ ‘ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਐੱਸਸੀ ਵਿੰਗ ਵਿਚ ਹੋਏ ਨਵੇਂ ਅਹੁਦੇਦਾਰਾਂ ਦੇ ਗਠਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।