ਅਕਾਲੀ ਦਲ ਨੇ ਸ਼ੁਰੂ ਕੀਤੀ ਜ਼ਿਮਨੀ ਚੋਣਾਂ ਲਈ ਤਿਆਰੀ - SAD news
ਪੰਜਾਬ ਵਿੱਚ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਚੀਮਾ ਨੇ ਕਿਹਾ ਕਿ ਕਾਂਗਰਸੀਆਂ ਨੂੰ ਜਵਾਬ ਦੇਣ ਲਈ ਹੁਣ ਲੋਕ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣਗੇ।