ਅਕਾਲੀ-ਭਾਜਪਾ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਅਕਾਲੀ ਭਾਜਪਾ ਨੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ
ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਸਾਂਝੇ ਤੌਰ 'ਤੇ ਪੂਰੇ ਪੰਜਾਬ 'ਚ ਸੂਬਾ ਸਰਕਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਭਾਜਪਾ ਨੇ ਪਠਾਨਕੋਟ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਸਕੰਟ 'ਚ ਕੇਂਦਰ ਸਰਕਾਰ ਵੱਲੋਂ ਜੋ ਰਸਦ ਲੋੜਵੰਦ ਲੋਕਾਂ ਲਈ ਭੇਜੀ ਗਈ ਹੈ ਉਹ ਰਸਦ ਅਜੇ ਤੱਕ ਉਨ੍ਹਾਂ ਲੋਕਾਂ ਨੂੰ ਨਹੀਂ ਮਿਲੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮੰਗ ਕੀਤੀ ਕਿ ਜਿਹੜਾ ਬੀਂਜ ਸਕੈਂਡਲ ਹੋਇਆ ਹੈ ਉਸ ਦੀ ਸੀਬੀਆਈ ਜਾਂਚ ਕੀਤੀ ਜਾਵੇ।