ਪੰਜਾਬ

punjab

ETV Bharat / videos

ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਮੂਨਕ 'ਚ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jul 7, 2020, 4:02 PM IST

ਲਹਿਰਾਗਾਗਾ: ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਮੂਨਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਗਿਆਨੀ ਨਿਰੰਜਣ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਦੀ ਕੈਪਟਨ ਸਰਕਾਰ ਵੱਲੋਂ 22 ਰੁਪਏ ਪ੍ਰਤੀ ਲੀਟਰ ਵੈਟ ਲਗਾਇਆ ਜਾ ਰਿਹਾ ਹੈ, ਇਸ ਨਾਲ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਆਸਮਾਨ ਛੂ ਰਹੀਆਂ ਹਨ। ਉਨ੍ਹਾਂ ਕਿਹਾ ਜੇਕਰ ਸੂਬੇ ਦੀ ਸਰਕਾਰ ਵੱਲੋਂ ਲਗਾਇਆ ਗਿਆ ਵੈਟ ਅੱਧਾ ਕੀਤਾ ਜਾਂਦਾ ਹੈ ਤਾਂ ਅਸੀ ਕੇਂਦਰ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਟੈਕਸ ਨੂੰ ਅੱਧਾ ਕਰਨ ਦਾ ਦਬਾਅ ਬਣਾ ਸਕਦੇ ਹਾਂ।

ABOUT THE AUTHOR

...view details