ਟਕਸਾਲੀਆਂ ਨੇ ਡੀਸੀ ਨੂੰ ਮੰਗ ਪੱਤਰ ਦੇ ਕੇ ਸਰੂਪ ਚੋਰੀ ਦੇ ਮਾਮਲੇ ਨੂੰ ਹੱਲ ਕਰਨ ਦੀ ਕੀਤੀ ਮੰਗ - Shiromani Akali Dal (taksali)
ਮੋਗਾ: ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਅਤੇ ਚੋਰੀਆਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਪੰਥਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਦਲ (ਟਕਸਾਲੀ) ਦੇ ਆਗੂ ਕਰਨੈਲ ਸਿੰਘ ਪੀਰ ਮਹੁੰਮਦ ਨੇ ਕਿਹਾ ਕਿ 2015 'ਚ ਅਕਾਲੀ ਸਰਕਾਰ ਵੇਲੇ ਚੋਰੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਹੁਣ ਪਟਿਆਲਾ 'ਚੋਂ ਗੁਰੂ ਜੀ ਦੇ ਇਇਹਾਸਕ ਸਰੂਪ ਚੋਰੀ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਜਦਲ ਤੋਂ ਜਲਦ ਇਨਸਾਫ ਦੇਣਾ ਯਕੀਨੀ ਬਣਾਏ।