ਅਕਾਲੀ ਵਰਕਰਾਂ ਨੇ ਮਨਾਇਆ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ - ਸ੍ਰੀ ਅਨੰਦਪੁਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 57 ਵਾਂ ਜਨਮ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਮਨਾਇਆ ਗਿਆ। ਅਕਾਲੀ ਦਲ ਦੇ ਵਰਕਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਲੱਡੂ ਵੰਡ ਕੇ ਵਰਕਰਾਂ ਨੇ ਖੁਸ਼ੀ ਸਾਂਝੀ ਕੀਤੀ।