21 ਮਾਰਚ ਦੀ ਰੈਲੀ ਸਬੰਧੀ ਅਕਾਲੀਆਂ ਨੇ ਵਰਕਰਾਂ ਨਾਲ ਕੀਤੀ ਮੀਟਿੰਗ - ਸ੍ਰੀ ਫ਼ਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਅਕਾਲੀ ਦਲ ਵੱਲੋਂ ਸੂਬਾ ਸਰਕਾਰ ਵਿਰੁੱਧ 21 ਮਾਰਚ ਨੂੰ ਰੈਲੀ ਕੱਢੀ ਜਾਵੇਗੀ। ਇਸ ਰੈਲੀ ਦਾ ਸੰਬੋਧਨ ਅਕਾਲੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਕਰਨਗੇ। 21 ਮਾਰਚ ਦੀ ਰੈਲੀ ਦੌਰਾਨ ਅਕਾਲੀ ਆਗੂਆਂ ਵੱਲੋਂ ਪਿੰਡਾਂ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਪੱਖ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।