ਸਦਰ ਪੁਲਿਸ ਨੇ ਮੱਸਾ ਗੈਂਗਸਟਰ ਨੂੰ ਕੀਤਾ ਕਾਬੂ - ਫਿਰੋਜ਼ਪੁਰ
ਫਿਰੋਜ਼ਪੁਰ: ਪੰਜਾਬ ਵਿੱਚ ਕਈ ਥਾਂਵਾਂ 'ਤੇ ਲੁੱਟਮਾਰ ਗੋਲੀਆਂ ਚੱਲਣੀਆਂ ਤੇ ਡਕੈਤੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਵੀ ਆਪਣੀ ਕਮਰ ਕੱਸੀ ਹੋਈ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਜ਼ੀਰਾ ਥਾਣਾ ਸਦਰ ਵਿੱਚ ਵੇਖਣ ਨੂੰ ਮਿਲਿਆ ਹੈ। ਜਿਸ ਦੌਰਾਨ ਐੱਸਐੱਚਓ ਮੋਹਿਤ ਧਵਨ ਵੱਲੋਂ ਜ਼ੀਰਾ ਦੇ ਨਾਲ ਲੱਗਦੇ ਪਿੰਡ ਨੂਰਪੁਰ ਦੇ ਰਹਿਣ ਵਾਲੇ ਮਰਕਸ ਮਸੀਹ ਉਰਫ਼ ਮੱਸਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਗੁਰਮੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਇਹ ਮਰਕਸ ਮਸੀਹ ਜੋ ਕਿ ਪਹਿਲਾਂ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ। ਇਸ ਉਪਰ 15 ਦੇ ਕਰੀਬ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ 307 ਆਈਪੀਸੀ ਧਾਰਾ ਦੇ ਮੁਕੱਦਮੇ ਸ਼ਾਮਿਲ ਹਨ।