ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਧਰਮਸੋਤ ਨੇ ਲਹਿਰਾਇਆ ਤਿਰੰਗਾ - ਧਰਮਸੋਤ
ਅਜ਼ਾਦੀ ਦਿਹਾੜਾ ਅੱਜ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਮੁਤਾਬਕ ਅੱਜ 73ਵੇਂ ਅਜ਼ਾਦੀ ਦਿਹਾੜੇ ਦੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪੁਜੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਧਰਮਸੋਤ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ।