ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸਾਧੂ ਸਿੰਘ ਧਰਮਸੋਤ
ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦੇ ਦੂਜੇ ਦਿਨ ਜਿੱਥੇ ਹਜਾਰਾਂ ਦੀ ਤਾਦਾਦ ਵਿੱਚ ਸੰਗਤਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚ ਰਹੀ ਹੈ। ਉੱਥੇ ਹੀ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਗੁਰਦੁਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਪੂਰਾ ਪਰਿਵਾਰ ਸਮੁੱਚੀ ਮਾਨਵਤਾ ਲਈ ਵਾਰ ਦਿੱਤਾ, ਉਨ੍ਹਾਂ ਨੇ ਸੱਭ ਦੀ ਬਰਾਬਰਤਾ ਦਾ ਸੰਦੇਸ਼ ਦਿੱਤਾ ਹੈ। ਅਸੀਂ ਅਰਦਾਸ ਕਰਦੇ ਹਾਂ ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆ 'ਤੇ ਚਲੀਏ। ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਸਾਨੀ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ।