ਸਾਨੂੰ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ - ਧਰਮਸੋਤ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ
ਸੈਂਟਰਲ ਵਾਲਮੀਕਿ ਸਭਾ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸਭਾ ਜਰਗ ਮਹਿਲਾ ਸਭਾ ਦੇ ਸੂਬਾ ਮੀਤ ਪ੍ਰਧਾਨ ਤੇ ਕੌਂਸਲਰ ਹਰਵਿੰਦਰ ਵਾਲੀਆ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੇ ਵਿਚ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਏ ਹੋਏ ਲੋਕਾਂ ਨੂੰ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਅਤੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਸਮੁੱਚੀ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਜ਼ਰੂਰਤਮੰਦਾ ਦੀ ਮਦਦ ਕਰਨੀ ਚਾਹੀਦੀ ਹੈ।