ਪਟਿਆਲਾ 'ਚ 'ਸਮਾਰਟ ਰਾਸ਼ਨ ਕਾਰਡ ਸਕੀਮ' ਦੀ ਹੋਈ ਸ਼ੁਰੂਆਤ - ਸਮਾਰਟ ਰਾਸ਼ਨ ਕਾਰਡ ਸਕੀਮ
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਰ 'ਚ ਸ਼ੁਰੂ ਕੀਤੀ ਗਈ 'ਸਮਾਰਟ ਰਾਸ਼ਨ ਕਾਰਡ ਸਕੀਮ' ਦਾ ਸ਼ਹਿਰ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਆਗਾਜ਼ ਕੀਤਾ ਗਿਆ। ਇਸ ਸਕੀਮ ਤਹਿਤ ਜ਼ਿਲ੍ਹੇ ਦੇ 2.20 ਲੱਖ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਦੱਸ ਦਈਏ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਲਾਈਵ ਹੋ ਕੇ ਇਸ ਦੀ ਸ਼ੁਰੂਆਤ ਕੀਤੀ ਗਈ ਤੇ ਪਟਿਆਲਾ ਦੇ ਸਮਾਗਮ 'ਚ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਵੀ ਆਨਲਾਈਨ ਸ਼ਮੂਲੀਅਤ ਕੀਤੀ ਗਈ। ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖ਼ਪਤਕਾਰ ਊਸ਼ਾ ਦੇਵੀ ਦਾ ਸਮਾਰਟ ਕਾਰਡ ਸਵਾਈਪ ਕਰਵਾ ਕੇ, ਉਸ ਨੂੰ ਰਾਸ਼ਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਪਟਿਆਲਾ ਤੋਂ ਇਲਾਵਾ ਰਾਜਪੁਰਾ, ਪਾਤੜਾਂ, ਸਮਾਣਾ, ਨਾਭਾ ਤੇ ਦੁਧਨਸਾਧਾਂ 'ਚ ਵੀ ਸੰਕੇਤਕ ਤੌਰ 'ਤੇ 10-10 ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ।