ਸਫਾਈ ਸੇਵਕ ਯੂਨੀਅਨ ਨੇ ਕੈਪਟਨ ਤੇ ਬ੍ਰਹਮ ਮਹਿੰਦਰਾ ਦਾ ਸਾੜਿਆ ਪੁਤਲਾ - ਕੈਬਨਿਟ ਮੀਟਿੰਗ ਬੁਲਾਈ
ਫਿਰੋਜ਼ਪੁਰ:ਜ਼ੀਰਾ ਵਿੱਚ ਸਫਾਈ ਸੇਵਕ ਯੂਨੀਅਨ ਵੱਲੋਂ ਕੈਪਟਨ ਅਮਰਿੰਦਰ ਸਿੰਘ(Captain Amarinder Singh) ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਚ ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾਵਾਂ ਤੇ ਨੌਜਵਾਨਾਂ ਵੀ ਸ਼ਾਮਿਲ ਹੋਏ। ਇਸ ਮੌਕੇ ਜ਼ੀਰਾ ਤੋਂ ਯੂਨੀਅਨ ਦੇ ਸਕੱਤਰ ਤਿਵਾੜੀ ਤੇ ਵਾਈਸ ਪ੍ਰਧਾਨ ਰੋਹਨ ਕੁਮਾਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਵਲੋਂ ਦਿੱਤੇ ਗਏ ਨਿਰਦੇਸ਼ਾਂ ਤੇ ਜੋ ਅੱਜ ਕੈਪਟਨ ਦੀ ਕੋਠੀ ਦਾ ਘਿਰਾਓ ਕਰਨਾ ਸੀ ਨੂੰ ਅੱਗੇ ਪਾ ਦਿੱਤਾ ਗਿਆ ਹੈ ਕਿਉਂਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਕੱਲ੍ਹ 16/6/2021 ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ ਇਸ ਲਈ ਉਸ ਵਿੱਚ ਕੀ ਫ਼ੈਸਲਾ ਕੀਤਾ ਜਾਂਦਾ ਹੈ ਇਸ ਨੂੰ ਵੇਖਣਾ ਹੋਵੇਗਾ।ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।