ਸਫਾਈ ਸੇਵਕ ਯੂਨੀਅਨ ਨੇ ਕਿਸਾਨਾਂ ਦਾ ਕੀਤਾ ਸਮਰਥਨ, ਕੱਢਿਆ ਰੋਸ ਮਾਰਚ - safai sewak union
ਮਾਨਸਾ: ਪੰਜਾਬ ਸਫਾਈ ਸੇਵਕ ਯੂਨੀਅਨ ਵੱਲੋ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕੀਤੀ ਗਈ। ਯੂਨੀਅਨ ਵੱਲੋ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮਾਨਸਾ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ। ਯੂਨੀਅਨ ਦੇ ਮੀਤ ਪ੍ਰਧਾਨ ਸੰਜੀਵ ਕੁਮਾਰ ਬੋਲੇ, ਅਸੀਂ ਲੋਕ ਵਿਰੋਧੀ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ।