ਅਨਲੌਕ-2 ਨਾਲ ਮੁੜ ਤੋਂ ਸ਼ੁਰੂ ਹੋਇਆ ਸੈਲੂਨ ਦਾ ਕਾਰੋਬਾਰ - ਸੈਲੂਨ ਦਾ ਕਾਰੋਬਾਰ
ਚੰਡੀਗੜ੍ਹ: ਲੌਕਡਾਊਨ ਤੋਂ ਅਨਲਾਕ ਦੇ ਪਹਿਲੇ ਪੜਾਅ 'ਚ ਪੰਜਾਬ 'ਚ ਅੱਜ ਧਾਰਮਿਕ ਸਥਾਨ ਖੁੱਲ੍ਹ ਗਏ ਹਨ। ਉੱਥੇ ਹੀ ਸੈਲੂਨ, ਹੋਟਲ ਤੇ ਰੇਸਤਰਾਂ ਆਦਿ ਵੀ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਥਾਵਾਂ ਨੂੰ ਖੋਲ੍ਹੇ ਜਾਣ ਦੇ ਨਾਲ-ਨਾਲ ਸਰਕਾਰ ਦੀਆਂ ਹਿਦਾਇਤਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਅਨਲੌਕ ਸ਼ੁਰੂ ਹੋਣ ਨਾਲ ਸਭ ਤੋਂ ਵੱਧ ਫਾਇਦਾ ਸੈਲੂਨ ਤੇ ਬਿਊਟੀਸ਼ਨ ਦਾ ਬਿਜਨਸ ਕਰਨ ਵਾਲੇ ਲੋਕਾਂ ਨੂੰ ਹੋਇਆ ਹੈ। ਸੈਲੂਨ ਖੁੱਲ੍ਹ ਜਾਣ ਮਗਰੋਂ ਸੈਲੂਨ ਦਾ ਕੰਮ ਕਰਨ ਵਾਲੇ ਲੋਕ ਬੇਹਦ ਖੁਸ਼ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਬੀਤੇ ਦੋ ਮਹੀਨੇ ਤੋਂ ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੋਇਆ ਸੀ। ਅੱਜ ਸੈਲੂਨ ਖੁੱਲ੍ਹ ਜਾਣ ਮਗਰੋਂ ਮੁੜ ਉਨ੍ਹਾਂ ਦੀਆਂ ਦੁਕਾਨਾਂ ਉੱਤੇ ਗਾਹਕਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਿਦਾਇਤਾਂ ਮੁਤਾਬਕ ਸੈਲੂਨ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਲਈ ਪੂਰੀ ਤਰ੍ਹਾਂ ਨਾਲ ਸਰਕਾਰੀ ਹਿਦਾਇਤਾਂ ਦਾ ਪਾਲਣ ਕੀਤਾ ਜਾ ਰਿਹਾ ਹੈ।